ਨਵੀਂ ਦਿੱਲੀ : ਪੰਜਾਬ ਦੇ ਬਠਿੰਡਾ ਤੋਂ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਕੈਬਨਿਟ ਵਿਚ ਮੰਤਰੀ ਅਹੁਦਾ ਦਿਵਾਉਣ ਨੂੰ ਲੈ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਇਕ ਵਾਰ ਫਿਰ ਪਰਿਵਾਰਵਾਦ ਭਾਰੀ ਰਿਹਾ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਾਜਪਈ ਸਰਕਾਰ ਵਿਚ ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ ਨੂੰ ਮੰਤਰੀ ਅਹੁਦਾ ਦਿਵਾਇਆ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਦਰਕਿਨਾਰ ਕਰ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਪੁਰਾਣੇ ਗਠਜੋੜ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੇ ਹੀ ਦੱਸੇ ਨਿਯਮ ਤੋੜ ਦਿੱਤੇ ਅਤੇ ਅਜਿਹਾ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੋਦੀ 12 ਸਾਂਸਦਾਂ ਪਿੱਛੇ ਇਕ ਕੈਬਨਿਟ ਅਤੇ 4 ਸਾਂਸਦਾਂ ਪਿੱਛੇ ਇਕ ਸਟੇਟ ਮਨਿਸਟਰ ਬਣਾਉਣਾ ਚਾਹੁੰਦੇ ਸਨ ਪਰ ਮੋਦੀ ਨੇ ਅਕਾਲੀ ਦਲ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੌਂਪਿਆ।
No comments:
Post a Comment